ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਨਾਉਣ ਲਈ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਤਿੰਨ ਦਿਨਾਂ ਦਾ ਹੋਰ ਸਮਾਂ ਦੇ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜਨਵਰੀ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ 31 ਜਨਵਰੀ ਤਕ ਮੈਡੀਕਲ ਸਹੂਲਤ ਦੇਣ ਦਾ ਹੁਕਮ ਦਿੱਤਾ ਸੀ ਪਰ ਅਜਿਹਾ ਹੋ ਨਹੀਂ ਸਕਿਆ ਜਿਸ ਤੋਂ ਬਾਅਦ ਅੱਜ ਦੁਬਾਰਾ ਸੁਪਰੀਮ ਕੋਰਟ ਨੇ ਸਮਾਂ ਮੰਗਿਆ ਸੀ। ਐੱਮਐੱਸਪੀ ਗਾਰੰਟੀ ਕਾਨੂੰਨ ਦੀ ਮੰਗ ਲਈ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਪਿਛਲੇ 36 ਦਿਨਾਂ ਤੋਂ ਜਾਰੀ ਹੈ।