ਲੁਧਿਆਣਾ : ਲੁਧਿਆਣਾ ਪੁਲਿਸ ਨੇ ਇਕ ਅਜਿਹੀ ਔਰਤ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ ਜਿਸ ਨੇ ਚਿੱਟਾ ਪੀਂਦੀ ਦੀ ਆਪਣੀ ਹੀ ਵੀਡੀਓ ਸੋਸ਼ਲ ਮੀਡੀਆ ਟਤੇ ਵਾਇਰਲ ਕਰਦ ਦਿੱਤੀ। ਪੁਲਿਸ ਮੁਤਾਬਿਕ ਗ੍ਰਿਫਤਾਰ ਕੀਤੀ ਗਈ ਔਰਤ ਦੀ ਪਛਾਣ ਸੀਆਰਪੀਐਫ ਕਲੋਨੀ ਦੀ ਰਹਿਣ ਵਾਲੀ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਜਸਵੀਰ ਸਿੰਘ ਨੇ ਦੱਸਿਆ ਕਿ ਔਰਤ ਖਿਲਾਫ ਐਨਡੀਪੀਐਸ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਏਐਸਆਈ ਜਸਵੀਰ ਸਿੰਘ ਦੇ ਮੁਤਾਬਕ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਮਨਜੀਤ ਨਗਰ ਮੌਜੂਦ ਸੀ। ਇਸੇ ਦੌਰਾਨ ਪੁਲਿਸ ਨੇ ਦੇਖਿਆ ਕਿ ਇੱਕ ਔਰਤ ਸੋਸ਼ਲ ਮੀਡੀਆ ਤੇ ਚਿੱਟਾ ਪੀਂਦੇ ਦੀ ਵੀਡੀਓ ਵਾਇਰਲ ਕਰ ਰਹੀ ਸੀ।ਮੁਖਬਰ ਖਾਸ ਦੀ ਇਤਲਾਹ ਤੋਂ ਬਾਅਦ ਪੁਲਿਸ ਨੇ ਮਨਜੀਤ ਨਗਰ ਇਲਾਕੇ ਦੀ ਗਲੀ ਨੰਬਰ ਸੱਤ ਵਿੱਚ ਦਬਿਸ਼ ਦੇ ਕੇ ਔਰਤ ਨੂੰ ਪੇਪਰ ਦੀ ਪੰਨੀ ਹੇਠ ਲੈਟਰ ਚਲਾ ਕੇ ਨਸ਼ਾ ਕਰਦੀ ਨੂੰ ਗ੍ਰਿਫਤਾਰ ਕੀਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਔਰਤ ਦੇ ਕਬਜ਼ੇ ਚੋਂ ਇੱਕ ਲੈਟਰ, ਸਿਲਵਰ ਪੇਪਰ ਅਤੇ ਸੜਿਆ ਹੋਇਆ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਕਰਨ ਵਿੱਚ ਜੁੱਟ ਗਈ ਹੈ।