ਜਲੰਧਰ : ਦੇਰ ਰਾਤ ਲੰਮਾਂ ਪਿੰਡ ਇਲਾਕੇ 'ਚ ਘਰ ਦੇ ਅੰਦਰ ਸੁੱਤੇ ਪਏ ਦੋ ਨੌਜਵਾਨਾਂ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਇਹ ਦੋਵੇਂ ਨੌਜਵਾਨ ਇਕ ਦੋਸਤ ਦੇ ਘਰ ਸੌਂ ਰਹੇ ਸਨ ਤਾਂ ਹਮਲਾਵਰ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪੁੱਜੀ। ਮੌਕੇ 'ਤੇ ਪਹੁੰਚ ਰਾਮਾ ਮੰਡੀ ਥਾਣਾ ਦੀ ਪੁਲਿਸ ਅਤੇ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਇਸ ਘਟਨਾ ਨਾਲ ਸਬੰਧਤ ਸਬੂਤ ਇਕੱਠੇ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਸ਼ਿਵ ਵਾਸੀ ਮੋਤਾ ਸਿੰਘ ਨਗਰ ਅਤੇ ਵਿਨੈ ਤਿਵਾੜੀ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਹੈ ਕਿ ਮਿੱਠਾਪੁਰ ਦੇ ਰਹਿਣ ਵਾਲੇ ਮੰਨਾ ਨਾਂ ਦੇ ਨੌਜਵਾਨ ਨੇ ਦੋਹਾਂ 'ਤੇ ਗੋਲੀਆਂ ਚਲਾ ਚਲਾਈਆਂ ਹਨ। ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।