ਸ੍ਰੀ ਹਰਿਗੋਬਿੰਦਪੁਰ ਸਾਹਿਬ : ਕਸਬਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਮਚਰਾਏ ਚ ਦੇਰ ਸ਼ਾਮ ਡੇਅਰੀ 'ਤੇ ਅੱਗ ਸੇਕ ਰਹੇ ਨੌਜਵਾਨ ਉਪਰ ਮੋਟਰਸਾਈਕਲ ਸਵਾਰ ਤਿੰਨ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਮਚਰਾਏ ਵਿੱਚ ਦੇਰ ਸ਼ਾਮ ਦੁੱਧ ਦੀ ਡੇਅਰੀ ਉਪਰ ਗੁਰਸੇਵਕ ਸਿੰਘ ਪੁੱਤਰ ਨਿਰਮਲ ਸਿੰਘ ਅੱਗ ਸੇਕ ਰਿਹਾ ਸੀ, ਇੰਨੇ ਵਿਚ ਤਿੰਨ ਵਿਅਕਤੀ ਮੋਟਰਸਾਈਕਲ ਉਪਰ ਆਏ ਅਤੇ ਉਹਨਾਂ ਗੁਰਸੇਵਕ ਸਿੰਘ ਉਪਰ ਗੋਲੀਆਂ ਚਲਾ ਦਿੱਤੀਆਂ ।ਇਸ ਘਟਨਾ ਵਿੱਚ ਗੁਰਸੇਵਕ ਸਿੰਘ ਦੇ ਇੱਕ ਗੋਲੀ ਮੋਢੇ ਅਤੇ ਇੱਕ ਗੋਲੀ ਉਸ ਦੀ ਲੱਤ ਵਿੱਚ ਵੱਜੀ। ਪਰਿਵਾਰਕ ਮੈਂਬਰਾਂ ਨੇ ਉਸਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਇਲਾਜ ਲਈ ਲਿਜਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਸੂਚਨਾ ਮਿਲਦੇ ਹੀ ਥਾਣਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਐਸਐਚਓ ਬਿਕਰਮ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ਤੇ ਪਹੁੰਚੇ ।ਉਹਨਾਂ ਨੇ ਆਸ ਪਾਸ ਦੇ ਸੀ ਸੀ ਟੀਵੀ ਫੁਟਿਜ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ