ਪਟਿਆਲਾ : ਪੀਆਰਟੀਸੀ ਤੇ ਪਨਬੱਸ ਕਾਂਟ੍ਰੈਕਟ ਮੁਲਾਜ਼ਮ ਅੱਜ ਤੋਂ ਤਿੰਨ ਦਿਨ ਦੀ ਹੜਤਾਲ ’ਤੇ ਚਲੇ ਗਏ ਹਨ।। ਇਸ ਹਾਲਤ ’ਚ ਸੋਮਵਾਰ ਤੋਂ ਬੁੱਧਵਾਰ ਤਕ ਤਿੰਨ PRTC ਤੇ PUNBUS ਦੀਆਂ ਬੱਸਾਂ ਦੀ ਸੇਵਾ ਪ੍ਰਭਾਵਿਤ ਰਹੇਗੀ। ਹਾਲਾਂਕਿ ਵਿਭਾਗ ਵੱਲੋਂ ਮੁਲਾਜ਼ਮਾਂ ਨੂੰ ਮਨਾਉਣ ਦਾ ਯਤਨ ਵੀ ਕੀਤਾ ਜਾ ਰਿਹਾ ਹੈ ਪਰ ਫਿਲਹਾਲ ਕੋਈ ਕਾਮਯਾਬੀ ਨਹੀਂ ਮਿਲੀ। ਠੇਕਾ ਮੁਲਾਜ਼ਮਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਇਸੇ ਦੌਰਾਨ ਛੇ ਜਨਵਰੀ ਨੂੰ ਚੱਕਾ ਜਾਮ ਤੇ ਸੱਤ ਜਨਵਰੀ ਨੂੰ ਚੰਡੀਗੜਵ ’ਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਪੀਆਰਟੀਸੀ ਤੇ ਪਨਬੱਸ ਵਰਕਰਸ ਯੂਨੀਅਨ ਦੇ ਪ੍ਰਧਾਨ ਹਰਕੇਸ਼ ਵਿੱਕੀ ਨੇ ਕਿਹਾ ਕਿ ਮੁਲਾਜ਼ਮ ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ ਵਾਰ-ਵਾਰ ਸੰਘਰਸ਼ ਕਰ ਰਹੇ ਹਨ। ਹਲ ਵਾਰ ਉਨ੍ਹਾਂ ਨੂੰ ਭਰੋਸਾ ਦੇ ਕੇ ਸ਼ਾਂਤ ਕਰਵਾ ਦਿੱਤਾ ਜਾਂਦਾ ਹੈ ਪਰ ਹੁਣ ਯੂਨੀਅਨ ਨੇ ਫ਼ੈਸਲਾ ਕੀਤਾ ਹੈ ਕਿ ਉਹ ਆਪਣੀਆਂ ਮੰਗਾਂ ਮਨਵਾ ਕੇ ਹੀ ਰਹਿਣਗੇ।