ਰਾਜਪੁਰਾ: ਪੰਜਾਬ ਦੇ ਪ੍ਰਵੇਸ਼ ਦੁਆਰ ਸ਼ੰਭੂ ਬਾਰਡਰ ਉੱਤੇ ਸੰਯੁਕਤ ਕਿਸਾਨ ਮੋਰਚੇ (ਗੈਰ-ਰਾਜਨੀਤਿਕ) ਤੇ ਕਿਸਾਨ ਮਜ਼ਦੂਰ ਮੋਰਚੇ ਦੌਰਾਨ ਇੱਕ ਹੋਰ ਕਿਸਾਨ ਨੇ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਅਤੇ ਕਿਸਾਨੀ ਮੰਗਾਂ ਪੂਰੀਆਂ ਨਾ ਹੁੰਦੀਆਂ ਦੇਖ ਤੰਗ ਆ ਕੇ ਸਲਫਾਸ ਖਾ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ। ਜਿਨ੍ਹਾਂ ਦੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਮੌਤ ਹੋ ਗਈ ਹੈ।। ਕਿਸਾਨ ਦੀ ਪਹਿਚਾਣ ਰੇਸ਼ਮ ਸਿੰਘ ਪੁੱਤਰ ਜਗਤਾਰ ਸਿੰਘ, ਪਿੰਡ ਪਹੂ ਵਿੰਡ ਜਿਲਾ ਤਰਤਾਰਨ ਵਜੋਂ ਹੋਈ। ਜਦੋਂ ਕਿਸਾਨ ਦੀ ਹਾਲਤ ਵਿਗੜਦੀ ਦੇਖੀ ਗਈ ਤਾਂ ਉਸ ਨੂੰ ਐਬੂਲੈਂਸ ਦੇ ਰਾਹੀ ਸਿਵਲ ਹਸਪਤਾਲ ਰਾਜਪੁਰਾ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ, ਪਰ ਉਹਨਾਂ ਦੀ ਇਲਾਜ ਦੌਰਾਨ ਮੌਤ ਹੋ ਗਈ।