ਸੀ,ਆਈ,ਏ, ਖੰਨਾ ਇੰਸਪੈਕਟਰ ਅਮਨਦੀਪ ਸਿੰਘ ਚੌਹਾਨ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ - ਡਾਕਟਰ ਖੇੜਾ
ਖੰਨਾ ------------ ਮਨੁੱਖੀ ਅਧਿਕਾਰ ਮੰਚ ਵੱਲੋਂ ਇਕ ਵਿਸ਼ੇਸ਼ ਮੀਟਿੰਗ ਸੀ,ਆਈ,ਏ, ਸਟਾਫ਼ ਖੰਨਾ ਵਿਖੇ ਸਮਾਜਿਕ ਕੁਰੀਤੀਆਂ ਵਿਰੁੱਧ ਕਾਰਵਾਈ ਗਈ। ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ ਅਤੇ ਇਸਲਾਮ ਭਾਈ ਚੇਅਰਮੈਨ ਸਲਾਹਕਾਰ ਕਮੇਟੀ ਹਰਿਆਣਾ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਮੱਕਰ ਸੰਕ੍ਰਾਂਤੀ ਮੌਕੇ ਤੇ ਵਿਸ਼ੇਸ਼ ਮੀਟਿੰਗ ਦੌਰਾਨ ਇੰਸਪੈਕਟਰ ਅਮਨਦੀਪ ਸਿੰਘ ਚੌਹਾਨ, ਇੰਸਪੈਕਟਰ ਜਸਵਿੰਦਰ ਸਿੰਘ ਅਤੇ ਏ,ਐਸ,ਆਈ,ਪਰਮੋਦ ਕੁਮਾਰ ਰਾਣਾ ਨੂੰ ਸਮਾਜ ਵਿੱਚ ਵਧੀਆ ਸੇਵਾਵਾਂ ਦੇਣ ਦੇ ਬਦਲੇ ਨਵੇਂ ਸਾਲ ਦੀ ਡਾਇਰੀ ਅਤੇ ਕਲੰਡਰ 2025 ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸਮਾਜ ਨੂੰ ਬੁਰਿਆਈਆਂ ਤੋਂ ਸੁਚੇਤ ਕਰਨ ਲਈ ਇਕਜੁੱਟ ਹੋ ਕੇ ਹੰਭਲਾ ਮਾਰਨਾ ਚਾਹੀਦਾ ਹੈ ਜਿਸ ਨਾਲ ਲੋਕਾਂ ਨੂੰ ਬੁਰੀਆਂ ਆਦਤਾਂ ਛੱਡਣ ਲਈ ਮਜਬੂਰ ਹੋਣਾ ਪਵੇ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਚੌਹਾਨ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉਂਕਿ ਇਹ ਸੋਹਲ ਹੀਰਿਆਂ ਵਰਗੀ ਜ਼ਿੰਦਗੀ ਦੁਬਾਰਾ ਨਹੀਂ ਮਿਲਣੀ । ਉਨ੍ਹਾਂ ਇਹ ਵੀ ਕਿਹਾ ਕਿ ਅਗਰ ਤੁਹਾਨੂੰ ਸਮਾਜ ਵਿਰੋਧੀ ਅਨਸਰਾਂ ਬਾਰੇ ਪਤਾ ਲੱਗਦਾ ਹੈ ਉਸ ਬਾਰੇ ਜ਼ਿਲ੍ਹਾ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਦੱਸਣ ਵਾਲੇ ਵਿਅਕਤੀ ਦਾ ਨਾਂ ਅਤੇ ਪਤਾ ਗੁਪਤ ਰੱਖਿਆ ਜਾਂਦਾ ਹੈ। ਹੋਰਨਾਂ ਤੋਂ ਇਲਾਵਾ ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ, ਰਮਨਜੀਤ ਕੌਰ ਸੈਕਟਰੀ ਇਸਤਰੀ ਵਿੰਗ ਪੰਜਾਬ, ਹਰਮਨਜੋਤ ਸਿੰਘ ਅਤੇ ਬਲਜੀਤ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।