, ਲੁਧਿਆਣਾ : ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਵਿਚ ਦਿਨ ਦਾ ਤਾਪਮਾਨ ਲਗਾਤਾਰ ਆਮ ਤੋਂ ਵੱਧ ਚੱਲ ਰਿਹਾ ਸੀ। ਬੁੱਧਵਾਰ ਨੂੰ ਰਾਤ ਦਾ ਤਾਪਮਾਨ ਵੀ ਆਮ ਤੋਂ ਵੱਧ ਰਿਹਾ। ਮੋਹਾਲੀ ਤੇ ਹੁਸ਼ਿਆਰਪੁਰ ਵਿਚ ਰਾਤ ਦਾ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਤੋਂ ਛੇ ਡਿਗਰੀ ਸੈਲਸੀਅਸ ਵੱਧ ਸੀ। ਉੱਥੇ, ਚੰਡੀਗੜ੍ਹ ਵਿਚ ਰਾਤ ਦਾ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਤੋਂ ਤਿੰਨ ਡਿਗਰੀ ਵੱਧ ਸੀ। ਲੁਧਿਆਣਾ, ਅੰਮ੍ਰਿਤਸਰ, ਬਠਿੰਡਾ ਤੇ ਗੁਰਦਾਸਪੁਰ ਵਿਚ ਰਾਤ ਦਾ ਤਾਪਮਾਨ ਸੱਤ ਡਿਗਰੀ ਸੈਲਸੀਅਸ ਰਿਹਾ। ਜਲੰਧਰ ਵਿਚ ਰਾਤ ਦਾ ਤਾਪਮਾਨ 6.5 ਤੇ ਪਟਿਆਲਾ ਵਿਚ 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਉੱਧਰ, ਫ਼ਰੀਦਕੋਟ ਵਿਚ ਦੂਜੇ ਦਿਨ ਵੀ ਦਿਨ ਦਾ ਤਾਪਮਾਨ ਆਮ ਤੋਂ ਚਾਰ ਡਿਗਰੀ ਵੱਧ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 25.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ, ਹੁਸ਼ਿਆਰਪੁਰ, ਜਲੰਧਰ, ਰੋਪੜ ਵਿਚ ਵੀ ਵੱਧ ਤੋਂ ਵੱਧ ਤਾਪਮਾਨ 23, ਲੁਧਿਆਣਾ ਵਿਚ 21.6, ਅੰਮ੍ਰਿਤਸਰ ਵਿਚ 21.6 ਤੇ ਪਟਿਆਲਾ ਵਿਚ 22.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਵੀਰਵਾਰ, ਸ਼ੁੱਕਰਵਾਰ ਤੇ ਸ਼ਨਿਚਰਵਾਰ ਨੂੰ ਸੂਬੇ ਦੇ ਕੁਝ ਹਿੱਸਿਆਂ ਵਿਚ ਤੇਜ਼ ਹਵਾਵਾਂ ਵਿਚਾਲੇ ਬੂੰਦਾਬਾਂਦੀ ਹੋ ਸਕਦੀ ਹੈ। ਕੁਝ ਥਾਵਾਂ ’ਤੇ ਹਲਕੀ ਵਰਖਾ ਹੋਣ ਦੀ ਵੀ ਸੰਭਾਵਨਾ ਹੈ। ਦੋ ਫਰਵਰੀ ਤੋਂ ਮੌਸਮ ਸਾਫ਼ ਹੋ ਜਾਵੇਗਾ।