ਫਰੀਦਕੋਟ : ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੁਰਾ ਗੋਲ਼ੀਕਾਂਡ ਕੇਸ ਦੀ ਸੁਣਵਾਈ ਸੋਮਵਾਰ ਨੂੰ ਵਾਧੂ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ’ਚ ਹੋਈ, ਜਿਸ ਤੋਂ ਬਾਅਦ ਅਦਾਲਤ ਵੱਲੋਂ ਕੇਸ ਦੀ ਅਗਲੀ ਸੁਣਵਾਈ 24 ਫਰਵਰੀ ਤੱਕ ਮੁਲਤਵੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਕੇਸ ’ਚ ਚਾਰਜਸ਼ੀਟ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਸਮੇਤ ਹੋਰ ਪੁਲਿਸ ਅਧਿਕਾਰੀ ਵੀਡੀਓ ਕਾਨਫਰੰਸਿੰਗ ਜ਼ਰੀਏ ਅਦਾਲਤ ’ਚ ਹਾਜ਼ਰ ਹੋਏ ਤੇ ਅਦਾਲਤ ਨੇ ਕੇਸ ਦੀ ਸੁਣਵਾਈ ਨੂੰ 24 ਫਰਵਰੀ ਤੱਕ ਮੁਲਤਵੀ ਕਰਨ ਦੀ ਆਦੇਸ਼ ਦਿੱਤਾ।