ਲੁਧਿਆਣਾ : ਪਿੰਡ ਕਿਲ੍ਹਾ ਰਾਏਪੁਰ ਦੇ ਇਕ ਘਰ ਦੇ ਬਾਹਰੋਂ ਨਾਲੀ ਚੋਂ ਮਨੁੱਖੀ ਭਰੂਣ ਬਰਾਮਦ ਕੀਤਾ ਗਿਆ। ਥਾਣਾ ਡੇਹਲੋਂ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਕਿਲ੍ਹਾ ਰਾਏਪੁਰ ਦੇ ਵਾਸੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਸਵੇਰੇ 6:00 ਵਜੇ ਜਿਵੇਂ ਹੀ ਘਰ ਤੋਂ ਬਾਹਰ ਨਿਕਲਿਆ ਉਸਨੇ ਦੇਖਿਆ ਕਿ ਨਾਲੀ ਵਿੱਚ ਮਨੁੱਖੀ ਭਰੂਣ ਪਿਆ ਸੀ।ਸੂਚਨਾ ਤੋਂ ਬਾਅਦ ਥਾਣਾ ਡੇਹਲੋ ਦੇ ਏਐਸਆਈ ਪਰਮਜੀਤ ਸਿੰਘ ਮੌਕੇ ਤੇ ਪਹੁੰਚੇ ਅਤੇ ਭਰੂਣ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ । ਪੁਲਿਸ ਦਾ ਕਹਿਣਾ ਹੈ ਕਿ ਕਿਸੇ ਅਣਪਛਾਤੀ ਗਰਭਵਤੀ ਔਰਤ ਨੇ ਜਨਮ ਤੋਂ ਪਹਿਲਾਂ ਭਰੂਣ ਹੱਤਿਆ ਭਰੂਣ ਨਾਲੀ ਵਿੱਚ ਸੁੱਟ ਦਿੱਤਾ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਹਰਮਿੰਦਰ ਸਿੰਘ ਦੀ ਸ਼ਿਕਾਇਤ ਤੇ ਵਿਅਕਤੀਆਂ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ।