ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਿਛਲੇ ਦਿਨੀਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਿਹੜੀ ਪੋਸਟ ਪਾ ਕੇ ਅੰਤ੍ਰਿੰਗ ਕਮੇਟੀ ਨੂੰ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕੀਤੇ ਜਾਣ 'ਤੇ ਆਪਣਾ ਰੋਸ ਜ਼ਾਹਿਰ ਕੀਤਾ ਸੀ, ਉਸ ਫੈਸਲੇ ਦਰਮਿਆਨ ਅੰਤ੍ਰਿਗ ਕਮੇਟੀ ਦੀ ਪ੍ਰਧਾਨਗੀ ਉਹਨਾਂ ਵੱਲੋਂ ਕੀਤੀ ਗਈ ਸੀ। ਉਹਨਾਂ ਨੇ ਜਥੇਦਾਰ ਤੇ ਸ੍ਰੀ ਅਕਾਲ ਤਖਤ ਸਾਹਿਬ ਦਾ ਸਤਿਕਾਰ ਕਰਦੇ ਹੋਏ ਨੈਤਿਕਤਾ ਦੇ ਤੌਰ ਉੱਤੇ ਇਸ ਦੀ ਜ਼ਿੰਮੇਵਾਰੀ ਲੈਂਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਠੀਕ ਸਮਝਦਾ ਹਾਂ ।ਪ੍ਰਧਾਨ ਨੇ ਕਿਹਾ ਕਿ ਸੱਤ ਮੈਂਬਰੀ ਕਮੇਟੀ ਦੇ ਬਤੌਰ ਮੁਖੀ ਵਜੋਂ ਉਹ ਸੇਵਾ ਨਿਭਾ ਰਹੇ ਸਨ। ਉਹਨਾਂ ਨੇ ਪੰਥ ਨੂੰ ਇਕੱਠਾ ਕਰਨ ਦਾ ਪੂਰਾ ਯਤਨ ਕੀਤਾ ਪਰ ਕਿਉਂਕਿ ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੋਂ ਉਹਨਾਂ ਨੇ ਅਸਤੀਫਾ ਦਿੱਤਾ ਇਸ ਲਈ ਸੱਤ ਮੈਂਬਰੀ ਕਮੇਟੀ ਤੋਂ ਵੀ ਵਾਕਫ ਹੋਣ ਲਈ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਦੇ ਕੇ ਇਸ ਸਬੰਧੀ ਲਿਖ ਦਿੱਤਾ ਹੈ।