, ਮੁਹਾਲੀ : ਮੁਹਾਲੀ ਦੇ ਨਿਊ ਚੰਡੀਗੜ੍ਹ ਇਲਾਕੇ ’ਚ ਪੰਜਾਬ ਦੇ ਸਾਬਕਾ ਉੁਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਕੀਤੀ ਗਈ। ਇਸ ’ਚ ਕਈ ਸਿਆਸੀ ਵੀਆਈਪੀ ਮਹਿਮਾਨ ਪੁੱਜੇ। ਇਨ੍ਹਾਂ ’ਚ ਉਪ ਰਾਸ਼ਟਰਪਤੀ ਜਗਦੀਪ ਧਨਖੜ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਸਮੇਤ ਚੰਡੀਗੜ੍ਹ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ, ਆਮ ਆਦਮੀ ਪਾਰਟੀ ਤੋਂ ਪੰਜਾਬ ਦੇ ਸੰਸਦ ਮੈਂਬਰ ਰਾਜਕੁਮਾਰ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਸਮੇਤ ਕਈ ਹੋਰ ਮਹਿਮਾਨ ਸ਼ਾਮਲ ਹੋਏ। ਇਸ ਦੇ ਲਈ ਮੁਹਾਲੀ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਪੁਲਿਸ ਵੱਲੋਂ ਵਿਆਹ ਸਮਾਗਮ ਤੋਂ ਪਹਿਲਾਂ ਹੀ ਬੈਰੀਗੇਟਸ ਲਗਾਏ ਹੋਏ ਸਨ। ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਐੱਨਆਰਆਈ ਬਿਜ਼ਨਸਮੈਨ ਤੇਜਵੀਰ ਸਿੰਘ ਨਾਲ ਸੁਖਬੀਰ ਬਾਦਲ ਦੀ ਧੀ ਹਰਕੀਰਤ ਕੌਰ ਦਾ ਵਿਆਹ ਹੋਇਆ ਸੀ। ਇਸ ਦੇ ਲਈ ਸੋਮਵਾਰ ਨੂੰ ਇੱਥੇ ਰਿਸੈਪਸ਼ਨ ਪਾਰਟੀ ਰੱਖੀ ਗਈ ਸੀ।