ਚੀਮਾ ਮੰਡੀ : ਨਜ਼ਦੀਕੀ ਪਿੰਡ ਸ਼ਾਹਪੁਰ ਕਲਾਂ ਦੇ ਨੌਜਵਾਨ ਕਿਸਾਨ ਨੇ ਕਰਜ਼ੇ ਦੇ ਬੋਝ ਕਾਰਨ ਜ਼ਹਿਰੀਲੀ ਦਵਾਈ ਨਿਗਲ ਕੇ ਜੀਵਨ ਲੀਲ੍ਹਾ ਖਤਮ ਕਰ ਲਈ। ਜਾਣਕਾਰੀ ਅਨੁਸਾਰ ਜਗਰੂਪ ਸਿੰਘ ਉਰਫ ਜੂਪੀ (33) ਵਾਸੀ ਸ਼ਾਹਪੁਰ ਕਲਾਂ ਛੋਟਾ ਕਿਸਾਨ ਸੀ ਜਿਸ ਦੇ ਸਿਰ 'ਤੇ ਸਰਕਾਰੀ ਅਤੇ ਗੈਰ-ਸਰਕਾਰੀ ਲੱਖਾਂ ਰੁਪਏ ਦਾ ਕਰਜ਼ਾ ਦੱਸਿਆ ਜਾ ਰਿਹਾ ਹੈ ਜਿਸ ਨੂੰ ਉਹ ਹੁਣ ਮੋੜਨ ਤੋਂ ਅਸਮਰੱਥ ਸੀ ਤਾਂ ਕਰਕੇ ਉਹ ਪਰੇਸ਼ਾਨ ਰਹਿੰਦਾ ਸੀ। ਇਸੇ ਕਾਰਨ ਉਸ ਨੇ ਸਲਫਾਸ ਖਾ ਕੇ ਖੁਦਕਸ਼ੀ ਕਰ ਲਈ ਹੈ। ਪੁਲਿਸ ਥਾਣਾ ਚੀਮਾ ਮੰਡੀ ਦੀ ਪੁਲਿਸ ਵੱਲੋਂ ਮ੍ਰਿਤਕ ਦੇ ਪਿਤਾ ਧਨੱਤਰ ਸਿੰਘ ਦੇ ਬਿਆਨਾਂ 'ਤੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।