ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੈਬਨਿਟ ਮੰਤਰੀ ਤੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨਤਮਸਤਕ ਹੋਏ । ਇਸ ਮੌਕੇ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਬੀਬੀ ਹਰਸਿਮਰਤ ਕੌਰ ਬਾਦਲ ਨੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਦਲ ਪਰਿਵਾਰ ਵੱਲੋਂ ਲੜੀਵਾਰ ਚੱਲ ਰਹੇ ਅਖੰਡ ਪਾਠ ਸਾਹਿਬ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ। ਉਪਰੰਤ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰਾਂ ਲਈ ਰਸਦਾਂ ਵੀ ਭੇਟ ਕੀਤੀਆਂ।