ਅੰਮ੍ਰਿਤਸਰ: ਸ਼ੁੱਕਰਵਾਰ ਦੇਰ ਰਾਤ ਖਾਸ ਫੌਜੀ ਛਾਉਣੀ ਦੇ ਬਾਹਰ ਧਮਾਕੇ ਦੀ ਆਵਾਜ਼ ਆਉਣ ਕਾਰਨ ਤਰਥੱਲੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਨੂੰ ਮੌਕੇ ਤੋਂ ਕੋਈ ਵੀ ਅਜਿਹੀ ਵਸਤੂ ਨਹੀਂ ਮਿਲੀ ਹੈ ਜਿਸ ਦੇ ਵਿਸਫੋਟਕ ਹੋਣ ਦੀ ਪੁਸ਼ਟੀ ਕੀਤੀ ਜਾ ਸਕੇ।ਘਟਨਾ ਤੋਂ ਬਾਅਦ ਵਿਦੇਸ਼ 'ਚ ਬੈਠੇ ਬਦਨਾਮ ਗੈਂਗਸਟਰ ਹੈਪੀ ਪਸ਼ੀਆਂ ਨੇ ਧਮਾਕੇ ਦੀ ਜ਼ਿੰਮੇਵਾਰੀ ਬੇਸ਼ੱਕ ਲਈ ਹੈ ਪਰ ਘਟਨਾ ਵਾਲੀ ਥਾਂ 'ਤੇ ਵਿਸਫੋਟਕ ਸਮੱਗਰੀ ਨਾ ਮਿਲਣ ਕਾਰਨ ਜ਼ਿੰਮੇਵਾਰੀ ਲੈਣ ਵਾਲੀ ਪੋਸਟ ਨੂੰ ਵੀ ਅਫਵਾਹ ਹੀ ਮੰਨਿਆ ਜਾ ਰਿਹਾ ਹੈ। ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਧਮਾਕੇ ਤੋਂ ਪਹਿਲਾਂ ਜਾਂ ਬਾਅਦ ਵਿੱਚ ਸ਼ੱਕੀ ਵਿਅਕਤੀਆਂ ਦੀ ਕੋਈ ਫੁਟੇਜ ਮਿਲੀ ਹੈ।