ਮੁਹਾਲੀ ਦੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਦੇ ਇੱਕ ਵਿਗਿਆਨੀ ਦੀ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਮੌਤ ਹੋ ਗਈ। ਦਰਅਸਲ, ਗੁਆਂਢੀ ਨੇ ਝਗੜੇ ਦੌਰਾਨ ਅਭਿਸ਼ੇਕ ਨੂੰ ਧੱਕਾ ਦਿੱਤਾ ਸੀ। ਜਿਸ ਤੋਂ ਬਾਅਦ ਉਹ ਜ਼ਮੀਨ 'ਤੇ ਡਿੱਗ ਪਿਆ। ਮ੍ਰਿਤਕ ਵਿਗਿਆਨੀ ਦੀ ਪਛਾਣ ਅਭਿਸ਼ੇਕ ਵਜੋਂ ਹੋਈ ਹੈ, ਜੋ ਕਿ ਸੈਕਟਰ 66, ਮੁਹਾਲੀ ਦਾ ਰਹਿਣ ਵਾਲਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।