ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਐਤਵਾਰ ਸਵੇਰੇ ਹਵਾਲਾ ਕਾਰੋਬਾਰ ਦੇ ਦੋਸ਼ ਵਿੱਚ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਘਰਿੰਡਾ ਥਾਣੇ ਦੀ ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 17.60 ਲੱਖ ਰੁਪਏ ਨਕਦ, ਚਾਰ ਲੱਖ ਅਮਰੀਕੀ ਡਾਲਰ, ਕੁਝ ਦਸਤਾਵੇਜ਼ ਅਤੇ ਇੱਕ ਲੈਪਟਾਪ ਬਰਾਮਦ ਕੀਤਾ ਗਿਆ ਹੈ।ਇਹ ਖੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਹਵਾਲਾ ਰਾਹੀਂ ਭੁਗਤਾਨ ਕਰਦੇ ਸਨ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਸੁਖਜੀਤ ਸਿੰਘ ਅਤੇ ਰਣਬੀਰ ਸਿੰਘ ਵਜੋਂ ਕੀਤੀ ਹੈ। ਪੁਲਿਸ ਨੇ ਦੱਸਿਆ ਕਿ 561 ਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਬਾਅਦ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਵੇਲੇ ਪੁਲਿਸ ਸੁਖਜੀਤ ਸਿੰਘ ਅਤੇ ਰਣਬੀਰ ਸਿੰਘ ਦੇ ਬੈਂਕ ਖਾਤਿਆਂ ਦੀ ਵੀ ਜਾਂਚ ਕਰ ਰਹੀ ਹੈ।