ਜਲੰਧਰ : ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰਨੇਡ ਹਮਲਾ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਹਾਰਦਿਕ ਕੰਬੋਜ ਨੇ ਪੁਲਿਸ 'ਤੇ ਗੋਲੀ ਚਲਾ ਦਿੱਤੀ, ਜਵਾਬੀ ਗੋਲੀਬਾਰੀ 'ਚ ਹਾਰਦਿਕ ਦੀ ਖੱਬੀ ਲੱਤ 'ਚ ਗੋਲੀ ਲੱਗੀ। ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੂੰ ਉਸ ਕੋਲੋਂ ਹਥਿਆਰ ਅਤੇ ਗੋਲੀਆਂ ਬਰਾਮਦ ਹੋਈਆਂ ਹਨ।ਜਲੰਧਰ ਦੇਹਾਤ ਪੁਲਿਸ ਨੇ ਅੱਜ ਸਵੇਰੇ ਜਲੰਧਰ ਦੇ ਰਾਏਪੁਰ ਰਸੂਲਪੁਰ 'ਚ ਯੂਟਿਊਬਰ ਰੋਜਰ ਸੰਧੂ ਦੇ ਘਰ 'ਤੇ ਗ੍ਰਨੇਡ ਹਮਲਾ ਕਰਨ ਵਾਲੇ ਹਮਲਾਵਰਾਂ ਦਾ ਮੁਕਾਬਲਾ ਕਰ ਲਿਆ ਹੈ। ਮੁਕਾਬਲੇ 'ਚ ਯਮੁਨਾ ਨਗਰ ਦੇ ਸ਼ਾਦੀਪੁਰ ਪਿੰਡ ਦਾ ਰਹਿਣ ਵਾਲਾ ਹਾਰਦਿਕ ਉਸ ਸਮੇਂ ਜ਼ਖ਼ਮੀ ਹੋ ਗਿਆ, ਜਦੋਂ ਦੋਸ਼ੀ ਦੀ ਲੱਤ 'ਚ ਗੋਲੀ ਲੱਗੀ। ਜਦੋਂ ਪੁਲਿਸ ਉਸ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਰਾਜਪੁਰ ਰਸੂਲਪੁਰ ਦੇ ਬੱਲਾਂ ਵਿਖੇ ਲੈ ਗਈ ਤਾਂ ਉਸ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ ਤੇ ਪੁਲੀਸ ਨੇ ਜਵਾਬੀ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਮੁਕਾਬਲੇ ਦੌਰਾਨ ਦੋ ਗੋਲੀਆਂ ਚੱਲੀਆਂ ਅਤੇ ਇੱਕ ਗੋਲੀ ਹਾਰਦਿਕ ਦੀ ਲੱਤ ਵਿੱਚ ਲੱਗੀ। ਮੁਲਜ਼ਮ ਗੈਂਗਸਟਰ ਲਾਰੈਂਸ ਲਈ ਕੰਮ ਕਰਦਾ ਹੈ। ਪੁਲਸ ਉਸ ਕੋਲੋਂ ਹਥਿਆਰ ਅਤੇ ਹੋਰ ਗ੍ਰਨੇਡ ਬਰਾਮਦ ਕਰਨ 'ਚ ਲੱਗੀ ਹੋਈ ਹੈ।