ਚੰਡੀਗੜ੍ਹ: ਅੱਜ ਆਮ ਆਦਮੀ ਪਾਰਟੀ ਦੀ PAC ਦੀ ਮੀਟਿੰਗ ਹੋਈ ਅਤੇ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ। ਉਨ੍ਹਾਂ ਵੱਲੋਂ ਚਾਰ ਰਾਜਾਂ ਵਿੱਚ ਇੰਚਾਰਜ ਅਤੇ 2 ਰਾਜਾਂ ਵਿੱਚ ਪ੍ਰਧਾਨ ਬਣਾਇਆ ਗਿਆ।ਆਪ ਸਰਕਾਰ ਨੇ ਮਨੀਸ਼ ਸਿਸੋਦੀਆ ਨੂੰ ਪੰਜਾਬ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਉਨ੍ਹਾਂ ਨੂੰ AAP ਪੰਜਾਬ ਦੇ ਨਵੇਂ ਇੰਚਾਰਜ ਬਣਾ ਦਿੱਤਾ ਗਿਆ ਹੈ। ਸਤੇਂਦਰ ਜੈਨ ਨੂੰ ਕੋ- ਇੰਚਾਰਜ ਬਣਾਇਆ ਗਿਆ ਹੈ।ਗੋਪਾਲ ਰਾਏ ਗੁਜਰਾਤ ਦੇ ਇੰਚਾਰਜ ਹਨ। ਮਨੀਸ਼ ਸਿਸੋਦੀਆ ਨੂੰ ਪੰਜਾਬ ਦੇ ਇੰਚਾਰਜ ਬਣਾਇਆ ਗਿਆ ਹੈ। ਸੰਦੀਪ ਪਾਠਕ ਨੂੰ ਛੱਤੀਸਗੜ੍ਹ ਤੋਂ ਹਲਕਾ ਇੰਚਾਰਜ ਬਣਾਇਆ ਗਿਆ ਹੈ। ਪੰਕਜ ਗੁਪਤਾ ਗੋਆ ਦੇ ਇੰਚਾਰਜ ਹਨ। ਸੌਰਭ ਭਾਰਦਵਾਜ ਨੂੰ ਦਿੱਲੀ ਵਿੱਚ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ। ਮਹਿਰਾਜ ਮਲਿਕ ਨੂੰ ਜੰਮੂ-ਕਸ਼ਮੀਰ 'ਚ ਸੂਬਾ ਪ੍ਰਧਾਨ ਬਣਾਇਆ ਗਿਆ ਹੈ।