ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਮੰਗਲਵਾਰ ਨੂੰ ਪੰਜਾਬ ਸਰਕਾਰ (Punjab Govt) ਨੂੰ ਕਰਨਲ ਬਾਠ (Colonel Bath) 'ਤੇ ਹਮਲੇ ਦੇ ਮਾਮਲੇ 'ਚ ਐੱਫਆਈਆਰ ਦਰਜ ਕਰਨ 'ਚ ਦੇਰੀ ਸਮੇਤ ਹੋਰ ਮੁੱਦਿਆਂ 'ਤੇ ਸਪੱਸ਼ਟੀਕਰਨ ਦੇਣ ਲਈ ਦੋ ਦਿਨ ਦਾ ਸਮਾਂ ਦਿੱਤਾ ਹੈ।ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਨੇ ਇਸ ਮਾਮਲੇ 'ਚ ਸੀਬੀਆਈ ਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ, ਅਦਾਲਤ ਨੇ ਸਰਕਾਰ ਤੋਂ ਇਹ ਵੀ ਪੁੱਛਿਆ ਹੈ ਕਿ ਇਕ ਪੁਲਿਸ ਅਧਿਕਾਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਕਾਰਵਾਈ ਕਿਉਂ ਨਹੀਂ ਕੀਤਾ ਗਈ ਜਿਸ ਵਿਚ ਉਸ ਨੇ ਖ਼ੁਦ ਦੇ ਜ਼ਖ਼ਮੀ ਹੋਣ ਦਾ ਦਾਅਵਾ ਕੀਤਾ ਸੀ।