ਮਾਨਸਾ: ਜ਼ਿਲ੍ਹਾ ਮਾਨਸਾ ਦੇ ਪਿੰਡ ਭੰਮੇ ਕਲਾ ਵਿਖੇ ਔਰਤ ਦੇ ਨਾਜ਼ਾਇਜ ਸੰਬੰਧਾਂ ਦੇ ਚੱਲਦਿਆਂ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਥਾਣਾ ਝੁਨੀਰ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਔਰਤ ਸਮੇਤ ਚਾਰ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।ਥਾਣਾ ਝੁਨੀਰ ਦੇ ਇੰਚਾਰਜ ਨੇ ਦੱਸਿਆ ਕਿ ਜੱਸੀ ਸਿੰਘ ਉਰਫ ਜੱਗਾ ਵਾਸੀ ਭੰਮੇ ਕਲਾਂ ਦਾ ਰਾਤੀ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਚਾਚਾ ਬਲਦੇਵ ਸਿੰਘ ਦੇ ਬਿਆਨਾਂ 'ਤੇ ਮੁਲਜ਼ਮ ਰਾਣੀ ਕੌਰ ਪਤਨੀ ਅਮਰੀਕ ਸਿੰਘ, ਹੈਪੀ ਸਿੰਘ, ਗਗਨਜੀਤ ਸਿੰਘ ਅਤੇ ਅਮਰੀਕ ਸਿੰਘ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਸ਼ੱਕ ਸੀ ਕਿ ਰਾਣੀ ਕੋਰ ਦੇ ਜੱਸੀ ਨਾਲ ਨਾਜ਼ਾਇਜ ਸਬੰਧ ਹਨ ਅਤੇ ਇਸੇ ਰੰਜਿਸ਼ ਦੇ ਕਾਰਨ ਇਹ ਕਤਲ ਕੀਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।