ਗੜ੍ਹਸ਼ੰਕਰ- ਗੜ੍ਹਸ਼ੰਕਰ ਤਹਿਸੀਲ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ੁੱਕਰਵਾਰ ਸਵੇਰੇ ਪਤਾ ਲੱਗਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 15 ਪੰਨੇ ਸਰੂਪ ਨਾਲੋਂ ਅਲੱਗ ਕੀਤੇ ਗਏ ਸਨ। ਪਿਛਲੇ ਦੋ ਦਿਨਾਂ ਤੋਂ ਸੀਸੀਟੀਵੀ ਕੈਮਰੇ ਬੰਦ ਪਏ ਸਨ ਫਿਰ ਵੀ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।