ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ 'ਤੇ ਸੁਣਵਾਈ ਹੋਈ, ਜਿਸ ਵਿੱਚ ਉਨ੍ਹਾਂ ਨੇ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ। ਜਸਟਿਸ ਤ੍ਰਿਭੁਵਨ ਦਹੀਆ ਦੀ ਅਦਾਲਤ ਵਿੱਚ ਮਾਮਲੇ ਦੀ ਸੁਣਵਾਈ ਦੁਬਾਰਾ ਸ਼ੁਰੂ ਹੋਈ। ਇਸ ਦੌਰਾਨ, ਪੰਜਾਬ ਸਰਕਾਰ ਵੱਲੋਂ ਕੇਸ ਪੇਸ਼ ਕਰਦੇ ਹੋਏ, ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਐਫਆਈਆਰ ਦੀ ਜਾਂਚ ਸ਼ੁਰੂ ਹੋ ਗਈ ਹੈ।ਸਰਕਾਰੀ ਵਕੀਲ ਫ਼ੇਰੀ ਸੌਫਟ ਨੇ ਇਹ ਵੀ ਭਰੋਸਾ ਦਿੱਤਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਇਸ ਸਮੇਂ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ। ਇਸ ਤੋਂ ਬਾਅਦ, ਅਦਾਲਤ ਨੇ ਅਗਲੀ ਸੁਣਵਾਈ ਦੀ ਤਰੀਕ 7 ਮਈ, 2025 ਨਿਰਧਾਰਤ ਕੀਤੀ ਹੈ। ਇਸਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਜੇ ਪ੍ਰਤਾਪ ਬਾਜਵਾ ਦੀ ਗ੍ਰਿਫਤਾਰੀ ਦੀ ਲੋੜ ਪਈ ਤਾਂ ਪਹਿਲਾਂ ਕੋਰਟ ਨੂੰ ਸੂਚਿਤ ਕੀਤਾ ਜਾਵੇ। ਕੋਰਟ ਨੇਜਾਂਚ 'ਤੇ ਕੋਈ ਵੀ ਰੋਕ ਨਹੀਂ ਲਗਾਈ। ਇਸ ਦੇ ਨਾਲ ਹੀ ਜਾਂਚ ਟੀਮ ਨੂੰ ਕਿਹਾ ਕਿ ਉਹ ਆਪਣੀ ਜਾਂਚ ਜਾਰੀ ਰੱਖਣ।